'ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਦੇਣਾ ਚਾਹੀਦਾ ਹੈ ਅਸਤੀਫਾ'
🎬 Watch Now: Feature Video
ਲੁਧਿਆਣਾ: ਜ਼ਿਲ੍ਹੇ ਭਾਜਪਾ ਦੇ ਕੌਮੀ ਮੁੱਖ ਬੁਲਾਰੇ ਅਨਿਲ ਸਰੀਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਲੀਡਰਸ਼ਿਪ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਕੇਂਦਰ ਤੋਂ ਸਸਤਾ ਟੀਕਾ ਖਰੀਦ ਕੇ ਅੱਗੇ ਨਿੱਜੀ ਹਸਪਤਾਲਾਂ ਵਿੱਚ ਮਹਿੰਗੇ ਕੀਮਤਾਂ ’ਤੇ ਵੇਚ ਰਹੀ ਹੈ। ਨਿੱਜੀ ਹਸਪਤਾਲ ਅੱਗੇ ਲੋਕਾਂ ਨੂੰ ਲੁੱਟ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦਾ ਮੁਫ਼ਤ ਟੀਕਾਕਰਨ ਕਰਨ ਦੀ ਥਾਂ ਇਸ ਨੂੰ ਆਪਣੀ ਆਮਦਨ ਦਾ ਸਾਧਨ ਬਣਾ ਲਿਆ। ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਖਾਸ ਤੌਰ ’ਤੇ ਅਸਤੀਫਾ ਦੇਣਾ ਚਾਹੀਦਾ ਹੈ।