ਭਾਜਪਾ ਆਗੂ ਨੇ ਸਿਆਸੀ ਪਾਰਟੀਆਂ ਦੇ ਖੋਲ੍ਹੇ ਰਾਜ, ਸੁਣਕੇ ਤੁਸੀ ਵੀ ਹੋ ਜਾਵੋਗੇ ਹੈਰਾਨ - BJP leader Shweta Malik
🎬 Watch Now: Feature Video
ਲੁਧਿਆਣਾ: ਲੁਧਿਆਣਾ ਪਹੁੰਚੇ ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਜਿੱਥੇ ਵਪਾਰੀਆਂ ਨਾਲ ਮੁਲਾਕਾਤ ਕਰ ਕੇ ਭਾਜਪਾ ਦੇ ਚੋਣ ਮੈਨੀਫੈਸਟੋ ਵਿੱਚ ਤਜਵੀਜ਼ਾਂ ਸ਼ਾਮਲ ਕਰਨ ਸਬੰਧੀ ਇਕ ਬੈਠਕ ਕੀਤੀ। ਉੱਥੇ ਹੀ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਦੇਸ਼ ਦੇ 80 ਫ਼ੀਸਦੀ ਕਿਸਾਨਾਂ ਨੂੰ ਮਨਜ਼ੂਰ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਸੰਵੇਦਨਸ਼ੀਲ ਨੇ ਆਦੇਸ਼ ਕਰਕੇ ਪੰਜਾਬ ਹਰਿਆਣਾ ਦੇ ਕਿਸਾਨਾਂ ਦੇ ਮੱਦੇਨਜ਼ਰ ਇਹ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ। ਪਰ ਕਿਸਾਨਾਂ ਦੀ ਸਲਾਹ ਦੇ ਨਾਲ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧਾਂ ਕਰਕੇ ਮੁੜ ਤੋਂ ਖੇਤੀ ਕਾਨੂੰਨ ਲਿਆਂਦੇ ਜਾਣਗੇ। ਸ਼ਵੇਤ ਮਲਿਕ ਨੇ ਇਹ ਵੀ ਕਿਹਾ ਕਿ ਇਹ ਕਾਨੂੰਨ ਕਾਂਗਰਸ ਹੀ ਲੈ ਕੇ ਆਈ ਸੀ। ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਤੇ ਲੋਕ ਸਭਾ ਚੋਣਾਂ ਦੇ ਵਿੱਚ ਮੈਨੀਫੈਸਟੋ ਦੇ ਅੰਦਰ ਇਸ ਨੂੰ ਬਕਾਇਦਾ ਲਿਖਿਆ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਖੇਤੀ ਕਨੂੰਨਾਂ ਨੂੰ ਲਿਆਉਣ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਵੀ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕੀਤੀ ਸੀ।