ਸਿੰਧੂ ਬਾਰਡਰ ਤੇ ਹੋਈ ਘਟਨਾ ਤੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤੀ ਪ੍ਰਤੀਕਿਰਿਆ - ਅਸ਼ਵਨੀ ਸ਼ਰਮਾ
🎬 Watch Now: Feature Video
ਪਠਾਨਕੋਟ: ਸਿੰਧੂ ਬਾਰਡਰ ਤੇ ਇਕ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਭਾਜਪਾ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣਾ ਇੱਕ ਵੱਡਾ ਬਿਆਨ ਦਿੱਤਾ ਹੈ। ਜਿਸਦੇ ਵਿਚ ਉਨ੍ਹਾਂ ਨੇ ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨ ਨੇਤਾਵਾਂ ਨੂੰ ਘੇਰਿਆ ਹੈ, ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੇਸ਼ ਨੂੰ ਜਵਾਬ ਦੇਣਾ ਪਵੇਗਾ ਕਿਸਾਨ ਨੇਤਾਵਾਂ ਨੇ ਇਸ ਘਟਨਾ ਦੇ ਬਾਰੇ ਕੋਈ ਵੀ ਟਿੱਪਣੀ ਨਹੀਂ ਕੀਤੀ। ਇਨ੍ਹਾਂ ਨੂੰ ਦੇਸ਼ ਦੇ ਕਾਨੂੰਨ ਅਤੇ ਦੇਸ਼ ਦੇ ਸੰਵਿਧਾਨ ਦੀ ਪਾਲਣਾ ਕਰਨੀ ਪਵੇਗੀ। ਉਨ੍ਹਾਂ ਨੇ ਕਿਹਾ ਕਿ ਇੱਥੇ ਕੋਈ ਤਾਲਿਬਾਨੀ ਰਾਜ ਨਹੀਂ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਮਾਰ ਕੇ ਲਟਕਾ ਦਿੱਤਾ ਜਾਵੇ। ਇਸ ਤਰ੍ਹਾਂ ਦੀ ਹੱਤਿਆ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।