ਬੀਜੇਪੀ ਪ੍ਰਧਾਨ ਨੇ ਕਿਹਾ- ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਐ - central agriculture minister
🎬 Watch Now: Feature Video
ਚੰਡੀਗੜ੍ਹ: ਪੰਜਾਬ ਤੋਂ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਸ਼ਰਮਾ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸੂਬੇ ਵਿੱਚ ਕਾਂਗਰਸ ਹੀ ਆਰਡੀਨੈਂਸ ਵਿਰੁੱਧ ਭੜਕਾ ਰਹੀ ਹੈ। ਜਦਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਇਹ ਸਾਫ਼ ਕਰ ਦਿੱਤਾ ਕਿ ਕਿਸਾਨਾਂ ਦੀ ਐੱਮ.ਐੱਸ.ਟੀ ਖ਼ਤਮ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਮੰਡੀਆਂ ਨੂੰ ਖ਼ਤਮ ਕੀਤਾ ਜਾਵੇਗਾ। ਅਸ਼ਵਨੀ ਸ਼ਰਮਾ ਨੇ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ 2022 ਤੱਕ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਦਾ ਜੋ ਵਾਅਦਾ ਕੀਤਾ ਇਹ ਤਿੰਨ ਆਰਡੀਨੈਂਸ ਉਸੇ ਦਾ ਹੀ ਹਿੱਸਾ ਹਨ।