ਰਾਜਨੀਤਿਕ ਅੱਤਵਾਦ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ: ਗਰੇਵਾਲ - ਰਾਜਨੀਤਿਕ ਅੱਤਵਾਦ
🎬 Watch Now: Feature Video
ਪਟਿਆਲਾ: ਸ਼ਹਿਰ ਦੇ ਇੱਕ ਨਿੱਜੀ ਹੋਟਲ ਵਿੱਚ ਭਾਜਪਾ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ, ਹਰਿੰਦਰ ਕੋਹਲੀ ਸਣੇ ਭਾਜਪਾ ਦੇ ਹੋਰ ਵੀ ਆਗੂ ਸ਼ਾਮਲ ਹੋਏ। ਇਸ ਮੌਕੇ ਹਰਜੀਤ ਸਿੰਘ ਗਰੇਵਾਲ ਨੇ ਕਿਸਾਨਾਂ ਨੂੰ ਖੇਤੀ ਬਿੱਲ ਪਾਸ ਹੋਣ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੇ ਨਾਲ ਹੀ ਕਿਹਾ ਕਿ ਕਿਸਾਨਾਂ ਨੂੰ ਹਾਲੇ ਬਿੱਲਾਂ ਦੇ ਫਾਇਦੇ ਬਾਰੇ ਪਤਾ ਨਹੀਂ ਹੈ, ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਉਹ ਭਾਜਪਾ ਦੇ ਸਮਰਥਨ ਵਿੱਚ ਆਉਣਗੇ। ਗਰੇਵਾਲ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਹਿੱਤਾਂ ਦੀ ਗੱਲ ਨਾ ਕਰਕੇ ਸਿਰਫ਼ ਰਾਜਨੀਤੀ ਕਰ ਰਹੀ ਹੈ। ਦੇਸ਼ ਵਿੱਚ ਰਾਜਨੀਤਿਕ ਅੱਤਵਾਦ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।