ਨਰਮੇ ਦੀ ਖ਼ਰੀਦ ਨੂੰ ਲੈ ਕੇ ਭਾਜਪਾ ਖ਼ਿਲਾਫ਼ ਅਕਾਲੀ ਦਲ ਨੇ ਕੀਤੀ ਨਾਅਰੇਬਾਜ਼ੀ
🎬 Watch Now: Feature Video
ਬਠਿੰਡਾ: ਜ਼ਿਲ੍ਹੇ ਦੀ ਅਨਾਜ ਮੰਡੀ ਵਿਚ ਨਰਮੇ ਦੀ ਖ਼ਰੀਦ ਨੂੰ ਲੈ ਕੇ ਪਹੁੰਚੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਆਪਣੀ ਹੀ ਭਾਈਵਾਲ ਪਾਰਟੀ ਭਾਜਪਾ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਮਾਲਵਾ ਖੇਤਰ ਨਰਮਾ ਬੈਲਟ ਵਜੋਂ ਜਾਣਿਆ ਜਾਂਦਾ ਹੈ ਪਰ ਨਰਮੇ ਦੀ ਖ਼ਰੀਦ ਐਮਐਸਪੀ ਦੇ ਭਾਅ ਮੁਤਾਬਕ ਨਹੀਂ ਹੋ ਰਹੀ ਹੈ। ਇਸ ਕਰਕੇ ਅਕਾਲੀ ਦਲ ਕਿਸਾਨਾਂ ਦੀ ਆਵਾਜ਼ ਬਣ ਕੇ ਪ੍ਰਸ਼ਾਸਨ ਅਤੇ ਕੇਂਦਰ ਵਿੱਚ ਨਰਮੇ ਦੀ ਖਰੀਦ ਸ਼ੁਰੂ ਕਰਨ ਦੇ ਲਈ ਗੱਲ ਰੱਖੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਬੰਦ ਦਾ ਸਮਰਥਨ ਕਰਨ ਦੀ ਗੱਲ ਆਖੀ।