ਸ਼ਰਾਬ ਕਾਂਡ: ਕੈਪਟਨ ਸਰਕਾਰ ਵਿਰੁੱਧ ਭਾਜਪਾ ਦਾ ਧਰਨਾ - bjp protest jalandhar
🎬 Watch Now: Feature Video
ਜਲੰਧਰ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਲਗਾਤਾਰ ਸੂਬਾ ਸਰਕਾਰ ਵਿਰੁੱਧ ਹਮਲਾਵਰ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ। ਇਸੇ ਤਹਿਤ ਸੋਮਵਾਰ ਨੂੰ ਜਲੰਧਰ ਦੇ ਸ਼ਾਸਤਰੀ ਚੌਕ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਜਮ ਕੇ ਸੂਬਾ ਸਰਕਾਰ ਵਿਰੁੱਧ ਆਪਣੀ ਭੜਾਸ ਕੱਢੀ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਇਸ ਦੁਖਾਂਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਜ਼ਿੰਮੇਵਾਰ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਸਰਕਾਰ ਵੱਲੋਂ ਬਣਾਈ ਐਸਆਈਟੀ 'ਤੇ ਉਨ੍ਹਾਂ ਨੂੰ ਭਰੋਸਾ ਨਹੀਂ।