SC ਸਕਾਲਰਸ਼ਿਪ ਮਾਮਲੇ 'ਚ ਭਾਜਪਾ ਵਰਕਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ - sadhu singh dharmsot
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8592495-thumbnail-3x2-dh.jpg)
ਪਠਾਨਕੋਟ: ਪੰਜਾਬ ਸਰਕਾਰ ਨੂੰ ਆਪਣੇ ਕਾਰਨਾਮਿਆਂ ਕਰਕੇ ਆਏ ਦਿਨ ਸੂਬੇ ਦੇ ਲੋਕਾਂ ਦਾ ਵਿਰੋਧ ਝੱਲਣਾ ਪੈ ਰਿਹਾ ਹੈ ਤੇ ਹੁਣ ਪੰਜਾਬ ਦੇ ਐਸਸੀ ਬੱਚਿਆਂ ਨੂੰ ਵਜ਼ੀਫ਼ੇ ਨਾ ਮਿਲਣ ਕਾਰਨ ਭਾਜਪਾ ਵਰਕਰ ਪੰਜਾਬ ਸਰਕਾਰ ਦੇ ਖ਼ਿਲਾਫ਼ ਸੜਕਾਂ 'ਤੇ ਉਤਰ ਆਏ ਹਨ। ਇਸ ਤਹਿਤ ਉਨ੍ਹਾਂ ਨੇ ਜਿੱਥੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ, ਉੱਥੇ ਹੀ ਕੈਪਟਨ ਸਰਕਾਰ ਨੂੰ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ, ਕਿਉਂਕਿ ਐਸਸੀ ਸਮਾਜ ਦੇ ਬੱਚਿਆਂ ਨੂੰ ਮਿਲਣ ਵਾਲੇ ਪੈਸੇ ਨਾਲ ਘਪਲਾ ਕੀਤਾ ਗਿਆ ਹੈ।