ਕੀਰਤਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ
🎬 Watch Now: Feature Video
ਕੀਰਤਪੁਰ ਸਾਹਿਬ: ਜ਼ਹਿਰੀਲੀ ਸ਼ਰਾਬ ਦੇ ਨਾਲ ਪੰਜਾਬ ਵਿੱਚ 120 ਤੋਂ ਵੱਧ ਮੌਤਾਂ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੂੰ ਹਰ ਪਾਸੇ ਤੋਂ ਘੇਰਿਆ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵਰਕਰਾਂ ਵੱਲੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।