ਖੰਨਾ ਵਿਖੇ ਅਮਨ ਅਰੋੜਾ ਦਾ ਫੂਕਿਆ ਗਿਆ ਪੁਤਲਾ - aap mla aman arora
🎬 Watch Now: Feature Video
ਭਾਰਤੀ ਜਨਤਾ ਪਾਰਟੀ ਵੱਲੋਂ ਖੰਨਾ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦਾ ਪੁਤਲਾ ਫ਼ੂਕਿਆ ਗਿਆ। ਉਨ੍ਹਾਂ ਕਿਹਾ ਕਿ ਕੱਲ੍ਹ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਇੱਕ ਮਤਾ ਲਿਆਂਦਾ ਸੀ ਕਿ ਅਵਾਰਾ ਗਊਆਂ ਨੂੰ ਬੁੱਚੜਖਾਨੇ ਵਿੱਚ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਭਾਵਨਾ ਨਾਲ ਜੁੜਿਆ ਹੋਇਆ ਮੁੱਦਾ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦ ਸਰਕਾਰ ਲੋਕਾਂ ਕੋਲੋਂ ਗਊ ਕਰ ਲੈਂਦੀ ਹੈ ਤਾਂ ਸਰਕਾਰ ਨੂੰ ਹੀ ਇਸ ਦੇ ਉਚਿਤ ਪ੍ਰਬੰਧ ਕਰਨੇ ਚਾਹੀਦੇ ਹਨ।