'ਪੰਜਾਬ ਨੂੰ ਨਸ਼ਾ ਮੁਕਤ ਨਹੀਂ, 'ਨੌਜਵਾਨ ਮੁਕਤ' ਬਣਾ ਰਹੀ ਕਾਂਗਰਸ' - BJP protest fatehgarh
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸੂਬੇ ਵਿੱਚ ਵਿੱਕ ਰਹੀ ਨਕਲੀ ਸ਼ਰਾਬ ਅਤੇ ਇਸ ਕਾਰਨ ਵੱਡੀ ਗਿਣਤੀ ਵਿੱਚ ਹੋਈਆਂ ਮੌਤਾਂ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਸੋਮਵਾਰ ਨੂੰ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਜਪਾ ਆਗੂ ਨੇ ਕਿਹਾ ਕਿ ਸੂਬੇ ਵਿੱਚ ਸਰਗਰਮ ਨਾਜਾਇਜ਼ ਸ਼ਰਾਬ ਕਾਰੋਬਾਰ ਵਿੱਚ ਕਾਂਗਰਸ ਦੇ ਵਿਧਾਇਕ ਤੇ ਮੰਤਰੀ ਵੀ ਸ਼ਾਮਲ ਹਨ।