ਨਵੇਂ ਡੀਜੀਪੀ ਦੀ ਨਿਯੁਕਤੀ ਨੂੰ ਲੈਕੇ ਭਾਜਪਾ ਨੇ ਘੇਰੀ ਚੰਨੀ ਸਰਕਾਰ - ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਨਿਯੁਕਤੀ
🎬 Watch Now: Feature Video
ਚੰਡੀਗੜ੍ਹ:ਸੂਬਾ ਸਰਕਾਰ ਵੱਲੋਂ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਨਿਯੁਕਤੀ (appointment of new DGP) ਕੀਤੀ ਗਈ ਹੈ। ਇਸ ਨਿਯੁਕਤੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਵੱਲੋਂ ਸੂਬਾ ਸਰਕਾਰ ’ਤੇ ਸਵਾਲ ਚੁੱਕੇ ਜਾ ਰਹੇ ਹਨ। ਪੰਜਾਬ ਭਾਜਪਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਭਾਜਪਾ ਆਗੂ ਨੇ ਸਵਾਲ ਚੁੱਕਦੇ ਕਿਹਾ ਕਿ ਸੀਐਮ ਚੰਨੀ ਵਿਖਾਵੇ ਦੇ ਸੀਐਮ ਹਨ। ਉਨ੍ਹਾਂ ਕਿਹਾ ਕਿ ਚੰਨੀ ਸਿਰਫ ਦਲਿਤ ਵੋਟਾਂ ਵਟੋਰਨ ਲਈ ਮੁੱਖ ਮੰਤਰੀ ਬਣਾਏ ਗਏ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸਰਕਾਰ ਨੂੰ ਚਲਾ ਰਹੇ ਹਨ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਇਕੱਲਾ ਸੀਐਮ ਦਾ ਅਪਮਾਨ ਨਹੀਂ ਬਲਕਿ ਦੇਸ਼ ਦੀ ਸੰਵਿਧਾਨਿਕ ਪਰੰਪਰਾ ਦਾ ਵੀ ਅਪਮਾਨ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸਦੀ ਸਖ਼ਤ ਸ਼ਬਦਾਂ ਦੇ ਵਿੱਚ ਨਿੰਦਿਆ ਕਰਦੀ ਹੈ।
TAGGED:
appointment of new DGP