ਵਜ਼ੀਫਾ ਘੁਟਾਲੇ 'ਚ ਕੈਪਟਨ ਕਰ ਰਹੇ ਆਪਣੇ ਮੰਤਰੀ ਦਾ ਬਚਾਅ: ਭਾਜਪਾ - ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ
🎬 Watch Now: Feature Video
ਗੁਰਦਾਸਪੁਰ: ਐਸ.ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿੱਚ ਹੋਏ 64 ਕਰੋੜ ਰੁਪਏ ਦੇ ਘੁਟਾਲੇ ਮਾਮਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਕਲੀਨ ਚਿੱਟ 'ਤੇ ਵਿਰੋਧੀ ਪਾਰਟੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਭਾਜਪਾ ਦੇ ਐਸ.ਸੀ. ਮੋਰਚੇ ਦੇ ਪੰਜਾਬ ਪ੍ਰਧਾਨ ਰਾਜ ਕੁਮਾਰ ਅਟਵਾਲ ਨੇ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਵਿੱਚ ਪ੍ਰੈਸ਼ ਵਾਰਤਾ ਕੀਤੀ ਅਤੇ ਕਿਹਾ ਕਿ ਭਾਜਪਾ ਆਗੂ ਲਗਾਤਾਰ ਮੰਗ ਕਰ ਰਹੇ ਸ਼ਨ ਕਿ ਇਸ ਘੁਟਾਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਅਧਿਕਾਰੀ ਨੂੰ ਬਦਲ ਕੇ ਆਪਣੇ ਮੰਤਰੀ ਨੂੰ ਕਲੀਨ ਚਿੱਟ ਦਵਾ ਦਿੱਤੀ।