ਸੀਏਏ ਦੇ ਸਮਰਥਨ 'ਚ ਭਾਜਪਾ ਨੇ ਹੁਸ਼ਿਆਰਪੁਰ ਵਿਖੇ ਕੱਢੀ ਮੋਟਰਸਾਈਕਲ ਜਾਗਰੂਕਤਾ ਰੈਲੀ
🎬 Watch Now: Feature Video
ਹੁਸ਼ਿਆਰਪੁਰ : ਭਾਜਪਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਹਿਰ 'ਚ ਸੀਏਏ ਦੇ ਸਮਰਥਨ ਵਿੱਚ ਜਨ-ਜਾਗਰਣ ਅਭਿਆਨ ਤਹਿਤ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੌਰਾਨ ਵੱਡੀ ਗਿਣਤੀ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ। ਇਸ ਰੈਲੀ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਸ਼ਵੇਤ ਮਲਿਕ ਨੇ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਭਾਰਤੀ ਲੋਕਾ ਦੇ ਵਿਰੁੱਧ ਨਹੀਂ ਸਗੋਂ ਉਨ੍ਹਾਂ ਦੇ ਹੱਕ 'ਚ ਹੈ। ਉਨ੍ਹਾਂ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਹੜੇ ਵਿਦਿਆਰਥੀ ਸੀਏਏ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਭੜਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਪੰਜਾਬ 'ਚ ਲਾਗੂ ਹੋਣ ਤੋਂ ਨਹੀਂ ਰੋਕ ਸਕਦੇ। ਸ਼ਵੇਤ ਮਲਿਕ ਨੇ ਮੁੱਖ ਮੰਤਰੀ ਦੇ ਸਾਲ 2022 ਤੱਕ ਸਿਆਸਤ 'ਚ ਸਰਗਰਮ ਰਹਿਣ ਦੇ ਬਿਆਨ 'ਤੇ ਕਿਹਾ, " ਕੈਪਟਨ ਸਰਕਾਰ ਸੂਬੇ ਵਿੱਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ, ਇਹ ਤਾਂ ਆਉਂਣ ਵਾਲਾ ਸਮਾਂ ਦੱਸੇਗਾ ਕਿ ਲੋਕ ਮੁੜ ਤੋਂ ਕੈਪਟਨ ਸਰਕਾਰ ਨੂੰ ਸੱਤਾ 'ਚ ਆਉਣ ਦੇਣਗੇ ਜਾਂ ਨਹੀਂ। "