‘2022 ‘ਚ ਬੀਜੇਪੀ ਬਣਾਏਗੀ ਪੰਜਾਬ ‘ਚ ਸਰਕਾਰ’ - ਪੰਜਾਬ ‘ਚ ਸਰਕਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13887731-24-13887731-1639318485756.jpg)
ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ (Bharatiya Janata Party) ਦੀ ਸੀਨੀਅਰ ਲੀਡਰ ਮੀਨਾਕਸ਼ੀ ਲੇਖੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਉਨ੍ਹਾਂ ਨੇ ਇੱਥੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਮੌਕੇ ਮੀਨਾਕਸ਼ੀ ਲੇਖੀ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ (Targets on Punjab Government) ਸਾਧਦੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੇ ਕਿਸਾਨਾਂ (farmers) ਦੇ ਹਿੱਤ ਲਈ ਕਈ ਫੈਸਲੇ ਕੀਤੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਅੰਦਰ ਬੀਜੇਪੀ ਦੀ ਸਰਕਾਰ (BJP government) ਬਣਨ ਜਾ ਰਹੀ ਹੈ।