ਪਠਾਨਕੋਟ 'ਚ ਭਾਜਪਾ ਵਰਕਰਾਂ ਨੇ ਫ਼ੂਕਿਆ ਰਵਨੀਤ ਸਿੰਘ ਬਿੱਟੂ ਦਾ ਪੁਤਲਾ - Congress
🎬 Watch Now: Feature Video
ਪਠਾਨਕੋਟ: ਪੂਰੇ ਪੰਜਾਬ ਦੇ ਵਿੱਚ ਜਿਥੇ ਕਿ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਭੜਕਾਊ ਭਾਸ਼ਣ ਦੇਣ ਉੱਤੇ ਕਾਰਵਾਈ ਦੀ ਮੰਗ ਕਰਦੇ ਹੋਏ ਭਾਜਪਾ ਵਰਕਰਾਂ ਵੱਲੋਂ ਵੱਖ-ਵੱਖ ਜਗ੍ਹਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਸੇ ਕੜੀ ਦੇ ਤਹਿਤ ਪਠਾਨਕੋਟ ਵਿਖੇ ਵੀ ਭਾਜਪਾ ਵਰਕਰਾਂ ਨੇ ਇਕੱਠੇ ਹੋ ਕੇ ਰਵਨੀਤ ਬਿੱਟੂ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਰਵਨੀਤ ਬਿੱਟੂ ਦਾ ਪੁਤਲਾ ਵੀ ਫ਼ੂਕਿਆ। ਇਸ ਬਾਰੇ ਗੱਲ ਕਰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੇ ਦੱਸਿਆ ਕਿ ਰਵਨੀਤ ਬਿੱਟੂ ਵੱਲੋਂ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਜਿੱਥੇ ਕਿ ਅਸੀਂ ਅੱਜ ਐੱਸਐੱਸਪੀ ਦਫ਼ਤਰ ਐੱਸਐੱਸਪੀ ਨੂੰ ਮੰਗ ਪੱਤਰ ਸੌਂਪਿਆ ਹੈ ਤੇ ਪੁਤਲਾ ਜਲਾ ਕੇ ਪ੍ਰਦਰਸ਼ਨ ਵੀ ਕੀਤਾ ਹੈ।...