ਭਾਜਪਾ ਨੇ ਸਾੜਿਆ ਕੈਪਟਨ ਸਰਕਾਰ ਦਾ ਪੁਤਲਾ - ਭਾਜਪਾ ਨੇ ਫੂਕਿਆ ਕੈਪਟਨ ਪੁਤਲਾ
🎬 Watch Now: Feature Video
ਮੰਗਲਵਾਰ ਨੂੰ ਸਥਾਨਕ ਫਾਇਰ ਬ੍ਰਿਗੇਡ ਚੌਂਕ ਵਿਖੇ ਵੱਲੋਂ ਕੈਪਟਨ ਦਾ ਪੁਤਲਾ ਫੂਕਿਆ ਗਿਆ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਗਰਿਕਤਾ ਸੰਸ਼ੋਧਨ ਬਿਲ-2019 ਨੂੰ ਪੰਜਾਬ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਭਾਜਪਾ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੋਂ ਮੰਗ ਕਰਦੀ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੰਸ਼ੋਧਨ ਬਿੱਲ ਨੂੰ ਜਲਦ ਲਾਗੂ ਕਿਤਾ ਜਾਵੇ। ਬਿੰਟਾ ਨੇ ਕਿਹਾ ਕਿ ਭਾਰਤ ਸਰਕਾਰ ਘੁਸਪੈਠੀਆਂ ਨੂੰ ਰੋਕਣਾ ਚਾਹੁੰਦੀ ਹੈ ਅਤੇ ਭਾਰਤ ਦੇ ਨਾਗਰਿਕ ਨੂੰ ਉਨ੍ਹਾਂ ਦਾ ਬਣਦਾ ਅਧਿਕਾਰ ਦੁਆਉਣਾ ਚਾਹੁੰਦੀ ਹੈ ਇਸ ਲਈ ਮੋਦੀ ਸਰਕਾਰ ਨੇ ਨਾਗਰਿਕ ਸੰਸ਼ੋਧਨ ਐਕਟ ਪਾਸ ਕਰਕੇ ਭਾਰਤ ਦੀ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿੱਤ ਕੈਪਟਨ ਸਰਕਾਰ ਉਕਤ ਐਕਟ ਨੂੰ ਪੰਜਾਬ ਵਿੱਚ ਲਾਗੂ ਨਹੀਂ ਕਰਵਾ ਦਿੱਤੀ ਜਾਂਦੀ ਉਸ ਦਿਨ ਤੱਕ ਉਨ੍ਹਾਂ ਦਾ ਵਿਰੋਧ ਜਾਰੀ ਰਾਹੇਗਾ। ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਚੌਰਾਹੇ ਵਿੱਚ ਕੈਪਟਨ ਦੇ ਪੁਤਲੇ ਨੂੰ ਵੀ ਅੱਗ ਲਾਈ।