thumbnail

ਬਿਜਲੀ ਕੀਮਤਾਂ 'ਚ ਵਾਧੇ ਵਿਰੁੱਧ ਭਾਜਪਾ ਵਰਕਰਾਂ ਵੱਲੋਂ ਪਟਿਆਲਾ 'ਚ ਰੋਸ ਪ੍ਰਦਰਸ਼ਨ

By

Published : Jan 9, 2020, 10:08 PM IST

ਪਟਿਆਲਾ : ਪੰਜਾਬ 'ਚ ਲਗਾਤਾਰ ਵੱਧ ਰਹੀਆਂ ਬਿਜਲੀ ਕੀਮਤਾਂ ਨੂੰ ਵੇਖਦੇ ਹੋਏ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ 'ਚ ਭਾਰੀ ਗਿਣਤੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਪਟਿਆਲਾ ਦੇ ਸਰਹੰਦੀ ਗੇਟ ਨੇੜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਅਤੇ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਭਾਜਪਾ ਆਗੂਆਂ ਨੇ ਕੈਪਟਨ ਸਰਕਾਰ ਵਿਰੁੱਧ ਨਿਸ਼ਾਨਾ ਸਾਧਦੇ ਹੋਏ ਕੈਪਟਨ ਸਰਕਾਰ ਵੱਲੋਂ ਵਾਅਦਾ ਖਿਲਾਫ਼ੀ ਕੀਤੇ ਜਾਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਚੋਂ ਆਉਣ ਤੋਂ ਪਹਿਲਾਂ 5 ਰੁਪਏ ਪਰ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ,ਪਰ ਹਰ ਸਾਲ ਲਗਾਤਾਰ ਵੱਧ ਰਹੀ ਬਿਜਲੀ ਕੀਮਤਾਂ ਨਾਲ ਲੋਕਾਂ ਦੀ ਜੇਬਾਂ 'ਤੇ ਬੋਝ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕਾਰਵਾਈ ਦੇ ਚਲਦੇ ਆਮ ਲੋਕ ਬਿਜਲੀ ਦੀ ਸਹੂਲਤ ਤੋਂ ਵਾਂਝੇ ਰਹਿ ਜਾਣਗੇ। ਭਾਜਪਾ ਵਰਕਰਾਂ ਵੱਲੋਂ ਕੈਪਟਨ ਸਰਕਾਰ ਤੋਂ ਬਿਜਲੀ ਦੀ ਕੀਮਤ ਘਟਾਏ ਜਾਣ ਦੀ ਮੰਗ ਕੀਤੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.