ਬੀਕੇਯੂ ਡਕੌਂਦਾ ਨੇ ਕੇਂਦਰ ਸਰਾਕਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਕਿਸਾਨ ਅੰਦੋਲਨ
🎬 Watch Now: Feature Video
ਮਾਨਸਾ:ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਸਮੇਤ ਪੰਜਾਬ ਭਰ 'ਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ 'ਚ ਮਾਨਸਾ ਬੀਕੇਯੂ ਡਕੌਂਦਾ ਵੱਲੋਂ ਕੇਂਦਰ ਸਰਾਕਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸਾਨ ਮਾਰੂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ, ਕਿਉਂਕਿ ਇਸ ਨਾਲ ਮਹਿਜ਼ ਕਿਸਾਨਾਂ ਦਾ ਹੀ ਨਹੀਂ ਬਲਕਿ ਆਉਣ ਵਾਲੀ ਪੀੜ੍ਹੀ ਦਾ ਭੱਵਿਖ ਵੀ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ੁਦ ਤਾਂ ਲਗਾਤਾਰ ਬੈਠਕਾਂ ਕਰ ਰਹੀ ਹੈ, ਪਰ ਉਹ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਉਨ੍ਹਾਂ ਮੋਦੀ ਸਰਕਾਰ ਤੋਂ ਤਰੁੰਤ ਅਜਿਹੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਤਾਂ ਠੰਡ 'ਚ ਸੰਘਰਸ਼ ਕਰ ਰਹੇ ਕਿਸਾਨ ਜਲਦ ਤੋਂ ਜਲਦ ਆਪਣੇ ਘਰਾਂ ਨੂੰ ਪਰਤ ਸਕਣ।