ਬੀਕੇਯੂ ਦੋਆਬਾ ਨਹੀਂ ਕਰੇਗਾ ਭਾਰਤ ਬੰਦ ਦਾ ਸਮਰਥਨ - BKU Doaba will not support India shutdown
🎬 Watch Now: Feature Video
ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਹੈ। ਇਸ ਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਤੋਂ ਮਨਜੀਤ ਰਾਏ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਉਸ ਵਿੱਚ ਮਨਜੀਤ ਰਾਏ ਕਹਿ ਰਹੇ ਨੇ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਬੰਦ ਨਹੀਂ ਕੀਤਾ ਜਾਵੇਗਾ ਕਿਉਂਕਿ ਅਨੰਦਪੁਰ ਸਾਹਿਬ ਸੰਗਤਾਂ ਜਾ ਰਹੀਆਂ ਹਨ ਅਤੇ ਸੰਗਤਾਂ ਦੀ ਆਸਥਾ ਨੂੰ ਦੇਖਦੇ ਹੋਏ ਬੀਕੇਯੂ ਦੋਆਬਾ ਬੰਦ ਦੀ ਕਾਲ ਦਾ ਸਮਰਥਨ ਨਹੀਂ ਕਰਦੀ। ਇਸ 'ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਦੇਵ ਸਿੰਘ ਸਿਰਸਾ ਦੇ ਪੁੱਤਰ ਮਹਿਤਾਬ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਵੀ ਬੰਦ ਦੇ ਦੌਰਾਨ ਐਮਰਜੈਂਸੀ ਸੇਵਾਵਾਂ ਅਤੇ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਨਹੀਂ ਰੋਕਾਂਗੇ।