ਬੀਕੇਯੂ ਏਕਤਾ ਸਿੱਧੂਪੁਰ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ ਕਿਸਾਨ ਜਾਗਰੂਕਤਾ ਸਮਾਗਮ - ਸ੍ਰੀ ਦਮਦਮਾ ਸਾਹਿਬ
🎬 Watch Now: Feature Video
ਬਠਿੰਡਾ:ਮਾਘੀ ਮੇਲੇ ਮੌਕੇ ਬੀਕੇਯੂ ਏਕਤਾ ਸਿੱਧੂਪੁਰ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਕਿਸਾਨ ਜਾਗਰੂਕਤਾ ਸਮਾਗਮ ਕਰਵਾਇਆ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਇੱਕ ਪਾਸੇ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਦੂਜੇ ਪਾਸੇ ਕਿਸਾਨ ਜੱਥੇਬੰਦੀਆਂ ਵੱਲੋਂ ਨੌਜਵਾਨਾਂ ਤੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ, ਨੌਜਵਾਨਾਂ, ਬਜ਼ੁਰਗ ਤੇ ਮਹਿਲਾਵਾਂ ਨੇ ਹਿੱਸਾ ਲਿਆ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਕਿਸਾਨ ਵਿਰੋਧੀ ਦੱਸਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਲੋਕਾਂ ਨੂੰ ਕਿਸਾਨੀ ਸੰਘਰਸ਼ ਤੇ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹੁਣ ਆਪਣੇ ਹੱਕਾਂ ਲਈ ਲਾਮਬੰਦ ਨਹੀਂ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭੱਵਿਖ ਖ਼ਤਰੇ 'ਚ ਪੈ ਜਾਵੇਗਾ। ਹਲਕਾ ਤਲਵੰਡੀ ਸਾਬੋ ਵਿੱਚੋਂ 26 ਜਨਵਰੀ ਨੂੰ ਵੱਡੀ ਗਿਣਤੀ ਕਿਸਾਨ ਟ੍ਰੈਕਟਰ ਟਰਾਲੀਆਂ ਰਾਹੀਂ ਦਿੱਲੀ ਵੱਲ ਰਵਾਨਾ ਹੋਣਗੇ।