ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈਂਸਾਂ ਦੇ ਖ਼ਿਲਾਫ਼ ਬੀਕੇਯੂ ਉਗਰਾਹਾਂ ਨੇ ਦਿੱਤਾ ਧਰਨਾ - mansa protest
🎬 Watch Now: Feature Video
ਮਾਨਸਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨਿਅਨ ਦੇ ਉਗਰਾਹਾਂ ਵੱਲੋਂ ਮਾਨਸਾ ਦੇ ਵੱਖ-ਵੱਖ ਬਲਾਕਾਂ 'ਚ ਧਰਨਾ ਲਗਾ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਰੋਸ ਪ੍ਰਦਰਸ਼ਨ ਕਰ ਰਹੇ ਬੀ.ਕੇ.ਯੂ. ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਨੂੰ ਲਿਆ ਕੇ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਰਡੀਨੈਂਸ ਵਾਪਿਸ ਨਾ ਲਿਆ ਤਾਂ ਕਿਸਾਨਾਂ ਦਾ ਸੰਘਰਸ਼ ਦੇਸ਼ ਭਰ ਦੇ ਵਿੱਚ ਜਾਰੀ ਰਹੇਗਾ।