ਕਿਸਾਨਾਂ 'ਤੇ ਹੋਏ ਪਰਚੇ ਰੱਦ ਕਰਵਾਉਣ ਲਈ ਬਰਨਾਲਾ ਪੁਲਿਸ ਨੂੰ ਸੌਂਪਿਆ ਮੰਗ ਪੱਤਰ - ਭਾਜਪਾ ਆਗੂ ਹਰਜੀਤ ਗਰੇਵਾਲ
🎬 Watch Now: Feature Video
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਤਹਿਤ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਉਨ੍ਹਾਂ ਦੇ ਪਿੰਡ ਧਨੌਲਾ ਵਾਸੀਆਂ ਵੱਲੋਂ ਬਾਈਕਾਟ ਕੀਤਾ ਗਿਆ ਸੀ। ਬਾਈਕਾਟ ਕਰਨ ਵਾਲੇ ਤਿੰਨ ਕਿਸਾਨਾਂ ਵਿਰੁੱਧ ਪਿੰਡ ਧਨੌਲਾ 'ਚ ਪਰਚਾ ਦਰਜ ਕੀਤਾ ਗਿਆ। ਇਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਬਰਨਾਲਾ ਪੁਲਿਸ ਨੂੰ ਮੰਗ ਪੱਤਰ ਦੇ ਕੇ ਪਰਚਾ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਤਿੰਨੇਂ ਕਿਸਾਨਾਂ 'ਤੇ ਦਰਜ ਕੀਤਾ ਗਿਆ ਪਰਚਾ ਗ਼ੈਰਕਾਨੂੰਨੀ ਹੈ। ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਜਾ ਰਹੇ ਹਨ।