ਬੀਕੇਯੂ ਕਾਦੀਆਂ ਦੇ ਆਗੂਆਂ ਨੇ ਕਾਲੇ ਚੋਲੇ ਪਾ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
🎬 Watch Now: Feature Video
ਫ਼ਾਜ਼ਿਲਕਾ: ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਕਾਲੇ ਚੌਲੇ ਪਾ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਬੀਕੇਯੂ ਦੇ ਆਗੂਆਂ ਨੇ ਇਹ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ, ਵਧੀਆਂ ਪੈਟਰੋਲ ਦੀਆਂ ਕੀਮਤਾਂ ਦੇ ਵਿਰੁੱਧ ਕੀਤਾ। ਬੀਕੇਯੂ ਕਾਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕੋਰੋਨਾ ਦੀ ਆੜ ਵਿੱਚ ਅਜਿਹੇ ਘਿਨੌਣੇ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਕਿਸਾਨ ਖੇਤ ਮਜ਼ਦੂਰ ਬਣ ਕੇ ਹੀ ਰਹਿ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਪਾਸ ਕੀਤੇ ਆਰਡੀਨੈਂਸਾਂ ਨੂੰ ਵਾਪਸ ਲਿਆ ਜਾਵੇ।