ਬੀਕੇਯੂ ਉਗਰਾਹਾਂ ਵੱਲੋਂ ਭਾਜਪਾ ਆਗੂ ਦੇ ਘਰ ਅੱਗੇ ਪੱਕਾ ਮੋਰਚਾ 45ਵੇਂ ਦਿਨ ਵੀ ਰਿਹਾ ਜਾਰੀ
🎬 Watch Now: Feature Video
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਇੱਕ ਪਾਸੇ ਜਿੱਥੇ ਕਿਸਾਨਾਂ ਦਿੱਲੀ ਦੀਆਂ ਹੱਦਾਂ ’ਤੇ ਮੋਰਚੇ ਲਗਾਏ ਗਏ ਹਨ। ਉਥੇ ਹੀ ਪੰਜਾਬ ਭਰ ਵਿੱਚ ਵੀ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ ਹਨ। ਬਰਨਾਲਾ ਵਿਖੇ ਵੀ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ ਦੇ ਘਰ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਧਰਨਾ ਜਾਰੀ ਹੈ। ਕਿਸਾਨ ਲਗਾਤਾਰ ਦਿਨ ਅਤੇ ਰਾਤ 45 ਦਿਨਾਂ ਤੋਂ ਸੰਘਰਸ਼ ਕਰ ਬੈਠੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦਾ ਅੰਨਦਾਤਾ ਸੜਕਾਂ ’ਤੇ ਉਤਰ ਆਇਆ ਹੈ। ਕੇਂਦਰ ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ। ਪਰ ਕਿਸਾਨ ਜੱਥੇਬੰਦੀਆਂ ਆਪਣੇ ਇਰਾਦੇ ’ਤੇ ਦ੍ਰਿੜ ਹਨ। ਸਰਕਾਰ ਦੀ ਮਨਸ਼ਾ ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਹੈ। ਪਰ ਦੇਸ਼ ਦਾ ਅੰਨਦਾਤਾ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਵਾਏ ਬਿਨਾਂ ਪਿੱਛੇ ਹਟਣ ਵਾਲਾ ਨਹੀਂ ਹੈ।