ਕਰਫਿਊ ਦੌਰਾਨ ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਕੀਤੀ ਗਈ ਨਾਕਾਬੰਦੀ - lockdown
🎬 Watch Now: Feature Video
ਹੁਸ਼ਿਆਰਪੁਰ: ਕਰਫਿਊ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਹੁਸ਼ਿਆਰਪੁਰ ਜਲੰਧਰ ਰੋਡ 'ਤੇ ਸਥਿਤ ਪਿੰਡ ਨਸਰਾਲਾ ਨਜਦੀਕ ਨਾਕਾਬੰਦੀ ਕੀਤੀ ਹੋਈ ਹੈ। ਇਹ ਨਾਕਾਬੰਦੀ ਹੁਸ਼ਿਆਰਪੁਰ ਦੇ ਡੀ.ਸੀ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੀਤੀ ਗਈ ਹੈ। ਇਸ ਨਾਕਾਬੰਦੀ ਦੇ ਵਿੱਚ ਸਿਹਤ ਚੈੱਕਅਪ ਟੀਮ ਵੀ ਬਿਠਾਈ ਗਈ ਹੈ ਜੋ ਕਿ ਆਉਣ-ਜਾਣ ਵਾਲੇ ਵਿਅਕਤੀਆਂ ਦਾ ਚੈੱਕਅਪ ਕਰਦੀ ਹੈ। ਏ.ਐਸ.ਆਈ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਨਾਕਾਬੰਦੀ ਦੇ ਵਿੱਚ ਸਿਰਫ਼ ਕਰਫਿਊ ਪਾਸ ਵਾਲੇ ਵਿਅਕਤੀ ਨੂੰ ਹੀ ਹੁਸ਼ਿਆਰਪੁਰ 'ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਤੋਂ ਇਸ ਮਹਾਂਮਾਰੀ ਤੋਂ ਲੜਨ ਲਈ ਸਹਿਯੋਗ ਦੀ ਮੰਗ ਕੀਤੀ।