ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਵੈਲਫ਼ੇਅਰ ਸੁਸਾਇਟੀ ਨੇ ਮਾਨਸਾ 'ਚ ਲਾਇਆ ਖੂਨਦਾਨ ਕੈਂਪ - blood donation camp in Mansa
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10083054-thumbnail-3x2-mns.jpg)
ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਹੱਦਾਂ ਉੱਤੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਸਹਿਯੋਗ ਵੈਲਫ਼ੇਅਰ ਸੁਸਾਇਟੀ ਨੇ ਖੂਨਦਾਨ ਕੈਂਪ ਲਗਾਇਆ ਹੈ। ਵੈਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਕਿਸਾਨੀ ਘੋਲ ਵਿੱਚ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜ਼ਲੀ ਦੇਣ ਅਤੇ ਕਿਸਾਨਾਂ ਦੀ ਹਮਾਇਤ ਵਿੱਚ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ 40 ਤੋਂ 45 ਯੂਨਿਟ ਖ਼ੂਨ ਦਾਨ ਕੀਤਾ ਗਿਆ ਹੈ ਤੇ ਅਸੀਂ ਕਈ ਸਾਲਾਂ ਤੋਂ ਇਹ ਕੈਂਪ ਲਗਾਉਂਦੇ ਆ ਰਹੇ ਹਾਂ। ਪਰ ਜਿੱਥੇ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਉੱਥੇ ਉਹ ਵੀ ਆਪਣਾ ਸੰਘਰਸ਼ ਵਿੱਚ ਯੋਗਦਾਨ ਪਾਉਣ ਲਈ ਇਹ ਕੈਂਪ ਲਗਾ ਰਹੇ ਹਾਂ।