ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ - ਗੁਰਪ੍ਰੀਤ ਸਿੰਘ ਰਾਜੂ ਖੰਨਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ : ਜ਼ਿਲ੍ਹੇ 'ਚ ਇੱਕ ਗੈਰ ਸਰਕਾਰੀ ਸੰਸਥਾ ਵੱਲੋਂ 10 ਵਾਂ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਇਹ ਖ਼ੂਨਦਾਨ ਕੈਂਪ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਨੌਜਵਾਨਾਂ ਤੇ ਸਥਾਨਕ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੋਂ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ 'ਤੇ ਪੁੱਜੇ। ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਨੇ ਸਮਾਜ ਸੇਵੀ ਸੰਸਥਾ ਵੱਲੋਂ ਖ਼ੂਨਦਾਨ ਕੈਂਪ ਦੇ ਆਯੋਜਨ ਨੂੰ ਸ਼ਲਾਘਾਯੋਗ ਕਦਮ ਦੱਸਿਆ। ਉਨ੍ਹਾਂ ਨੇ ਪਹਿਲੀ ਵਾਰ ਖ਼ੂਨਦਾਨ ਕਰਨ ਵਾਲੇ ਨੌਜਾਵਨਾਂ ਦੀ ਹੌਸਲਾ ਅਫਜਾਈ ਵੀ ਕੀਤੀ। ਗੁਰਪ੍ਰੀਤ ਸਿੰਘ ਰਾਜੂ ਨੇ ਖ਼ੂਨਦਾਨ ਨੂੰ ਸਭ ਤੋਂ ਵੱਡਾ ਦਾਨ ਦੱਸਦੇ ਹੋਏ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਤ ਕੀਤਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਕੇ ਅਸੀਂ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾ ਸਕਦੇ ਹਾਂ।