ਨੌਜਵਾਨ ਦੀ ਲਾਸ਼ ਬਰਾਮਦ - Possession of the corpse
🎬 Watch Now: Feature Video
ਜਲੰਧਰ:ਕਸਬਾ ਫਿਲੌਰ ਸਿਵਲ ਹਸਪਤਾਲ (Phillaur Civil Hospital) ਰੋਡ ਦੇ ਨਾਲ ਲਗਦੇ ਜ਼ਖ਼ੀਰੇ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਦੇ ਨਾਲ ਇਲਾਕੇ ਵਿਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ। ਇਸ ਬਾਰੇ ਬਲਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ (Possession of the corpse)ਵਿਚ ਲੈ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਦੱਸਣ ਮੁਤਾਬਿਕ ਇਹ ਪਿਛਲੇ ਚਾਰ ਦਿਨਾਂ ਤੋਂ ਗਾਇਬ ਸੀ ਅਤੇ ਇਸ ਦੀ ਲਾਸ਼ ਮਿਲੀ ਹੈ। ਜਿਸ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭਿਜਵਾ ਦਿੱਤਾ ਹੈ। ਮ੍ਰਿਤਕ ਦੀ ਪਛਾਣ ਬਿੰਦਰ ਉਮਰ ਸਤਾਈ ਸਾਲਾ ਪੁੱਤਰ ਮੋਹਨ ਲਾਲ ਵਾਸੀ ਅੰਬੇਡਕਰ ਨਗਰ ਫਿਲੌਰ ਵਜੋਂ ਹੋਈ ਹੈ।ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨ ਦੀ ਲਾਸ਼ ਨੂੰ ਜਾਨਵਰਾਂ ਦੁਆਰਾ ਖਾਧਾ ਗਿਆ ਸੀ।