ਅਕਾਲੀ ਬਸਪਾ ਗਠਜੋੜ ਦੀ ਦੋਵੇਂ ਪਾਰਟੀਆਂ ਵਰਕਰਾਂ ਨੇ ਖੁਸ਼ੀ ਨੂੰ ਕੀਤਾ ਸਾਂਝਾ
🎬 Watch Now: Feature Video
ਗੜ੍ਹਸ਼ੰਕਰ:ਪੰਜਾਬ 'ਚ ਹੋਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ 'ਚ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਸਮਝੌਤਾ ਹੋਣ ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਗੜ੍ਹਸ਼ੰਕਰ ਵਿੱਖੇ ਮੀਟਿੰਗ ਦਾ ਆਯੋਜਨ ਕੀਤਾ। ਜਿਸ ਵਿੱਚ ਸੀਨੀਅਰ ਆਗੂ ਗੁਰਲਾਲ ਸੈਲਾ ਆਪਣੇ ਪਾਰਟੀ ਵਰਕਰਾਂ ਨਾਲ ਪੁੱਜੇ, ਤੇ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਇਆਵਤੀ ਦਾ ਤਹਿ ਦਿਲੋਂ ਧੰਨਵਾਦ ਕੀਤਾ।