ਹਥਿਆਰਾਂ ਦੇ ਬਲ ’ਤੇ ਪੈਟਰੋਲ ਪੰਪ ਲੁੱਟਣ ਵਾਲੇ ਆਏ ਪੁਲਿਸ ਦੇ ਅੜਿੱਕੇ - ਵਾਰਦਾਤਾਂ ਤੇ ਨੱਥ ਪਾਉਣ
🎬 Watch Now: Feature Video
ਅੰਮ੍ਰਿਤਸਰ: ਲਗਾਤਾਰ ਹੀ ਲੁੱਟ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਅਤੇ ਇਨ੍ਹਾਂ ਵਾਰਦਾਤਾਂ ’ਤੇ ਨੱਥ ਪਾਉਣ ਲਈ ਪੁਲਸ ਵੱਲੋਂ ਵੀ ਲਗਾਤਾਰ ਹੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਜਿੱਥੇ ਇਕ ਪੈਟਰੋਲ ਪੰਪ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਉਣ ਵਾਲੇ ਲੁਟੇਰਿਆਂ ਨੂੰ ਪੁਲਸ ਨੇ ਦਬੋਚ ਲਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪੈਟਰੋਲ ਪੰਪ ਲੁੱਟ ਤੇ ਲੁੱਟ ਕਰਨ ਵਾਲੇ 12 ਲੋਕਾਂ ਚੋਂ 9 ਲੋਕਾਂ ਨੂੰ ਥਾਣਾ ਵੇਰਕਾ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਆਰੋਪੀਆਂ ਦੇ ਕੋਲੋਂ 4 ਮੋਟਰਸਾਈਕਲ 6 ਮੋਬਾਇਲ ਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ।