ਰਿਸ਼ਵਤ ਮਾਮਲੇ ਦੀ ਦੋਸ਼ੀ ਐੱਸ.ਐੱਚ.ਓ ਜਸਵਿੰਦਰ ਕੌਰ ਮਿਲੀ ਜ਼ਮਾਨਤ - SHO Jaswinder Kaur granted bail
🎬 Watch Now: Feature Video
ਚੰਡੀਗੜ੍ਹ: ਰਿਸ਼ਵਤ ਮਾਮਲੇ ਦੀ ਦੋਸ਼ੀ ਮਨੀਮਾਜਰਾ ਥਾਣੇ ਦੀ ਸਾਬਕਾ ਐੱਸ.ਐੱਚ.ਓ ਜਸਵਿੰਦਰ ਕੌਰ ਦੀ ਜ਼ਮਾਨਤ ਦਾ ਸੀਬੀਆਈ ਨੇ ਪੁਰਜ਼ੋਰ ਵਿਰੋਧ ਕੀਤਾ। ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰਦੇ ਹੋਏ ਸੀਬੀਆਈ ਦੇ ਵਕੀਲ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਹਾਲੇ ਵੀ ਚੱਲ ਰਹੀ ਹੈ, ਹਾਲੇ ਕੇਸ ਵਿੱਚ ਚਲਾਨ ਵੀ ਪੇਸ਼ ਨਹੀਂ ਹੋਇਆ ਹੈ ਅਤੇ ਨਾ ਹੀ ਕੋਰਟ ਵਿੱਚ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ ਗਏ ਹਨ। ਇਸਲਈ ਜਸਵਿੰਦਰ ਕੌਰ ਨੂੰ ਜ਼ਮਾਨਤ ਦੇਣਾ ਬਿਲਕੁਲ ਵੀ ਸਹੀ ਨਹੀਂ ਹੋਵੇਗਾ।