550ਵੇਂ ਪ੍ਰਕਾਸ਼ ਪੁਰਬ ਮੋਕੇ ਪੰਜਾਬੀ ਯੂਨੀਵਰਸਿਟੀ ਦਾ ਸ਼ਲਾਘਾਯੋਗ ਕਦਮ - 550th prakash purab
🎬 Watch Now: Feature Video
ਪੰਜਾਬੀ ਯੂਨੀਵਰਸਿਟੀ 'ਚ ਸਰਬ ਸਾਂਝੀ ਸੰਸਥਾ ਦੇ ਵੱਲੋ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਨਵੀਂ ਪਹਿਲ ਕਰਦਿਆਂ ਯੂਨੀਵਰਸਿਟੀ 'ਚ ਨਾਨਕ ਫੁਲਵਾੜੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਸੰਸਥਾ ਵੱਲੋਂ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਜਿਵੇਂ ਭਰੂਣ ਹੱਤਿਆ, ਦਾਜ ਪ੍ਰਥਾ ਵਿਰੁੱਧ ਵੀ ਕੰਮ ਕਰਨ ਦਾ ਫ਼ੈਸਲਾ ਲਿਆ ਗਿਆ। ਯੂਨੀਵਰਸਿਟੀ ਦੇ ਉਪ ਕੁਲਪਤਿ ਡਾ. ਬੀ ਐਸ ਘੁੰਮਣ ਨੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਕਾਸ਼ ਪੁਰਬ ਮੌਕੇ ਇਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਦਾ ਹਿੱਸਾ ਬਨਣ 'ਤੇ ਆਪਣੇ ਆਪ ਨੂੰ ਭਾਗਾਂ ਵਾਲਾ ਦੱਸਿਆ ਹੈ।