ਦੇਸ਼ ਭਗਤ ਯੂਨੀਵਰਸਿਟੀ ਬਾਹਰ ਜਬਰਦਸਤ ਹੰਗਾਮਾ ! - Bsc Nursing Students protest outside Desh Bhagat University
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਹਲਕਾ ਅਮਲੋਹ ਅਧੀਨ ਪੈਂਦੀ ਦੇਸ਼ ਭਗਤ ਯੂਨੀਵਰਸਿਟੀ (Desh Bhagat University) ਵਿੱਚ ਉਸ ਸਮੇਂ ਹੰਗਾਮਾ ਖੜਾ ਹੋ ਗਿਆ ਜਦੋਂ ਯੂਨੀਵਰਸਿਟੀ ਦੇ ਬਾਹਰ ਗੁਜਰਦੇ ਸਟੇਟ ਹਾਈਵੇ ’ਤੇ ਬਾਹਰੀ ਰਾਜਾਂ ਦੇ ਬੀਐਸੀ ਨਰਸਿੰਗ ਕਰ ਰਹੇ ਵਿਦਿਆਰਥੀਆਂ ਵੱਲੋਂ ਜਾਮ ਲਗਾਇਆ ਗਿਆ ਹੈ ਅਤੇ ਜੰਮਕੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਗਾਇਆ ਕਿ ਇੰਡੀਆ ਨਰਸਿੰਗ ਕੌੰਸਲ ਵੱਲੋਂ ਯੂਨੀਵਰਸਿਟੀ ਨੂੰ ਸਿਰਫ 100 ਸੀਟਾਂ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਅਹੁਦੇਦਾਰਾਂ ਨੇ ਗੈਰ ਕਾਨੂੰਨੀ ਢੰਗ ਨਾਲ ਪ੍ਰਸ਼ਾਸਨ ਦੀ ਸ਼ਹਿ ਨਾਲ 250 ਸੀਟਾਂ ’ਤੇ ਦਾਖ਼ਲਾ ਕਰਕੇ ਵਿਦਿਆਰਥਣਾਂ ਤੇ ਵਿਦਿਆਰਥੀਆਂ ਨਾਲ ਵੱਡਾ ਧੋਖਾ ਕਰਦੇ ਹੋਏ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ BSc Nursing ਦੇਸ਼ ਭਗਤ ਯੂਨੀਵਰਸਿਟੀ ਵਿਖੇ ਪੜ੍ਹਾਈ ਕਰ ਰਹੇ ਹਨ ਜਦੋਂ ਕਿ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਡਿਗਰੀ ਸਰਟੀਫਿਕੇਟ ਐਸ ਲਾਲ ਨਰਸਿੰਗ ਕੌਂਸਲ ਦੇ ਦਿੱਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਜੋ ਉਨ੍ਹਾਂ ਨਾਲ ਧੋਖਾ ਹੈ