ਆਪਣੀਆਂ ਮੰਗਾਂ ਮਨਵਾਉਣ ਲਈ ਭੁੱਖ ਹੜਤਾਲ 'ਤੇ ਬੈਠੇ ਬੀਐਸਐਨਐਲ ਮੁਲਾਜ਼ਮ
🎬 Watch Now: Feature Video
ਭਾਰਤ ਦੀ ਸਭ ਤੋਂ ਵੱਡੀ ਦੂਰਸੰਚਾਰ ਕੰਪਨੀ ਬੀਐਸਐਨਐਲ ਦੇ ਮੁਲਾਜ਼ਾਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਇਹ ਭੁੱਖ ਹੜਤਾਲ ਰੂਪਨਗਰ ਦੇ ਗਿਆਨੀ ਜੈਲ ਸਿੰਘ ਨਗਰ 'ਚ ਸਥਿਤ ਟੈਲੀਫੋਨ ਦਫ਼ਤਰ ਦੇ ਬਾਹਰ ਕੀਤੀ ਗਈ। ਭੁੱਖ ਹੜਤਾਲ ਉੱਤੇ ਬੈਠੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਮਿਲਦੀ। ਇਸ ਦੇ ਨਾਲ ਹੀ ਜਿਹੜੇ ਮੁਲਾਜ਼ਮਾਂ ਨੂੰ ਕਾਨਟ੍ਰੈਕਟ 'ਤੇ ਰੱਖਿਆ ਗਿਆ ਹੈ, ਉਨ੍ਹਾਂ ਦੀ ਤਨਖ਼ਾਹ ਛੇ-ਛੇ ਮਹੀਨੀਆਂ ਤੋਂ ਨਹੀਂ ਮਿਲੀ ਹੈ। ਇਸ ਤੋਂ ਇਲਾਵਾ ਸਰਕਾਰ ਮੁਲਾਜ਼ਮਾਂ ਦੀ ਡੀਏ ਦੀ ਬਕਾਇਆ ਰਕਮ ਜਾਰੀ ਨਹੀਂ ਕਰ ਰਹੀ। ਬੀਐਸਐਨਐਲ ਦੇ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਕੋਲੋਂ ਬੀਐਸਐਨਐਲ ਦੀ 4G ਸੇਵਾ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਜਲਦ ਤੋਂ ਜਲਦ ਮੰਗਾਂ ਪੂਰੀਆਂ ਕੀਤੇ ਜਾਣ ਦੀ ਅਪੀਲ ਕੀਤੀ ਹੈ।