'ਦਲਿਤਾਂ ਤੇ ਕਿਸਾਨਾਂ ਦੀ ਆਵਾਜ਼ ਉਠਾਵੇਗਾ ਬਸਪਾ-ਅਕਾਲੀ ਗੱਠਜੋੜ' - ਕਾਂਗਰਸ
🎬 Watch Now: Feature Video
ਅੰਮ੍ਰਿਤਸਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਅੰਮ੍ਰਿਤਸਰ ਪੁੱਜੇ। ਇਸ ਸੰਬੰਧੀ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਜਸਬੀਰ ਸਿੰਘ ਗੜੀ ਨੇ ਕਿਹਾ ਕਿ ਕਾਂਗਰਸ, ਭਾਜਪਾ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸੰਵਿਧਾਨ, ਕਿਸਾਨ ਅਤੇ ਦਲਿਤਾਂ ਦੀ ਨਿੰਦਿਆ ਕੀਤੀ ਜਾਂਦੀ ਹੈ। ਦੂਜੇ ਪਾਸੇ ਇਹ ਲੋਕ ਪੰਜਾਬ ਦੇ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਦੀ ਗੱਲ ਕਰਦੇ ਹਨ। ਅਸੀਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰ ਦਲਿਤ ਭਾਈਚਾਰੇ ਅਤੇ ਕਿਸਾਨ ਭਾਈਚਾਰੇ ਦੀ ਅਵਾਜ ਉਠਾਉਣ ਲਈ ਯਤਨ ਕਰ ਰਹੇ ਹਾਂ। ਇਸ ਲਈ ਦਲਿਤ ਭਾਈਚਾਰੇ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਪਾਰਟੀਆਂ ਦੇ ਨੁਮਾਇੰਦੇ ਦੀਆਂ ਗੱਲਾਂ 'ਤੇ ਵਿਸ਼ਵਾਸ ਨਾ ਕਰਦੇ ਹੋਏ ਬਸਪਾ ਅਕਾਲੀ ਗੱਠਜੋੜ ਨੂੰ ਮਜਬੂਤ ਕਰਨ ਦੀ ਕੋਸ਼ਿਸ਼ ਕਰਨ।