ਬਸਪਾ ਨੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸ੍ਰੀ ਦਮਦਮਾ ਸਾਹਿਬ 'ਚ ਕੀਤੀ ਕਾਨਫਰੰਸ - Damdama Sahib
🎬 Watch Now: Feature Video
ਬਠਿੰਡਾ: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਘੀ ਮੇਲੇ ਮੌਕੇ ਬਹੁਜਨ ਸਮਾਜ ਪਾਰਟੀ ਨੇ ਦਮਦਮਾ ਸਾਹਿਬ ਵਿਖੇ ਰਾਜਸੀ ਕਾਨਫਰੰਸ ਕੀਤੀ। ਇਸ ਵਾਰ ਬਸਪਾ ਨੇ ਉਕਤ ਕਾਨਫਰੰਸ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤੀ ਅਤੇ ਜ਼ਿਲ੍ਹਾ ਬਸਪਾ ਬਠਿੰਡਾ ਦੇ ਪ੍ਰਧਾਨ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕਾਨਫਰੰਸ ਵਿੱਚ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਬਸਪਾ ਆਗੂਆਂ ਅਤੇ ਹਾਜ਼ਰ ਲੋਕਾਂ ਨੇ ਕਿਸਾਨ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਚੁੱਕੇ ਅਤੇ ਖੁਦਕੁਸ਼ੀਆਂ ਕਰ ਚੁੱਕੇ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਬਸਪਾ ਆਗੂਆਂ ਨੇ ਸੰਬੋਧਨ ਦੌਰਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਲੋਕਤੰਤਰ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਜਿਸ ਦੇ ਵਿਰੁੱਧ ਲੋਕ ਵਿੱਚ ਰੋਹ ਹੈ। ਬਸਪਾ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਕਿਸਾਨ ਟ੍ਰੈਕਟਰ ਪਰੇਡ ਵਿੱਚ ਬਸਪਾ ਪੂਰੇ ਜੋਰ ਸ਼ੋਰ ਨਾਲ ਹਿੱਸਾ ਲਵੇਗੀ।