ਬੀਐਸਪੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ - Sri Harmandir Sahib
🎬 Watch Now: Feature Video
ਅੰਮ੍ਰਿਤਸਰ:ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਸਮੇਤ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਮੰਗਲਵਾਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੀ ਜਿੱਤ ਦੀ ਅਰਦਾਸ ਕੀਤੀ। ਜਸਵੀਰ ਸਿੰਘ ਗੜੀ ਨੇ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਸਿਰਫ਼ ਕਿਸਾਨਾ ਦਾ ਹੀ ਨਹੀਂ ਬਲਕਿ ਸਾਰੇ ਦੇਸ਼ ਦਾ ਸੰਘਰਸ਼ ਹੈ ਜਿਸਦੇ ਚੱਲਦੇ ਠੰਢ ਵਿੱਚ ਦਿੱਲੀ ਬਾਰਡਰ 'ਤੇ ਕਿਸਾਨ ਆਪਣੇ ਹੱਕਾ ਲਈ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਭਾਜਪਾ ਅਤੇ ਆਰ.ਐਸ.ਐਸ. ਸ਼ੁਰੂ ਤੋਂ ਹੀ ਭਗਵਾਕਰਨ ਨੀਤੀ ਅਤੇ ਮਨੁਸਮਰੀਤੀ ਦੇ ਤਹਿਤ ਗਰੀਬ ਦਲਿਤਾਂ ਅਤੇ ਮਜਬੂਰਾਂ ਦਾ ਸ਼ੋਸ਼ਣ ਕਰ ਰਹੀ ਹੈ। ਸਰਕਾਰ ਉਨ੍ਹਾਂ ਦੀ ਅਵਾਜ਼ ਦਬਾਅ ਰਹੀ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।