ਬੰਟੀ ਰੋਮਾਣਾ ਨੇ ਪੰਜਾਬ ਸਰਕਾਰ ‘ਤੇ ਲਾਏ ਵੱਡੇ ਗੰਭੀਰ ਇਲਜ਼ਾਮ - ਅਰਵਿੰਦ ਕੇਜਰੀਵਾਲ
🎬 Watch Now: Feature Video
ਚੰਡੀਗੜ੍ਹ: ਯੂਥ ਅਕਾਲੀ ਦਲ (Youth Akali Dal) ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਪੰਜਾਬ ਕਾਂਗਰਸ (Punjab Congress) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਅਰਵਿੰਦ ਕੇਜਰੀਵਾਲ ਉੱਪਰ ਜੰਮ ਕੇ ਨਿਸ਼ਾਨੇ ਸਾਧੇ ਗਏ ਹਨ। ਰੋਮਾਣਾ ਨੇ ਬਿਨ੍ਹਾਂ ਕਿਸੇ ਦਾ ਨਾਮ ਲਏ ਕਿਹਾ ਕਿ ਸੂਬੇ ਦੀ ਵਾਂਗਡੋਰ ਗਲਤ ਸ਼ਖ਼ਸ ਦੇ ਹੱਥ ਵਿੱਚ ਫੜਾ ਦਿੱਤੀ ਗਈ ਹੈ ਜਿਸ ਕਰਕੇ ਹਾਲਾਤ ਖਰਾਬ ਹੋ ਰਹੇ ਹਨ। ਉਨ੍ਹਾਂ ਸਰਕਾਰ ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਦੇ ਹਾਲਾਤ ਅਜਿਹੇ ਹੋ ਗਏ ਹਨ ਕਿ ਇੱਕ ਬੰਦਾ ਮੁੱਖ ਮੰਤਰੀ ਹੈ ਤੇ ਰਾਤ ਨੂੰ ਸੌਂਦਾ ਹੈ ਅਤੇ ਸਵੇਰੇ ਉਸਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਜਾਂਦਾ ਹੈ। ਇਸਦੇ ਨਾਲ ਹੀ ਰੋਮਾਣਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪਹਿਲਾਂ ਆਪਣੀ ਦਿੱਲੀ ਦੀ ਕਾਰਗੁਜਾਰੀ ਦਾ ਰਿਪੋਰਟ ਕਾਰਡ ਦਿਖਾਉਣ।