ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਹੋਈ ਮੀਟਿੰਗ - ਮੋਗਾ ਦੇ ਕਿੱਲੀ ਚਾਹਲ
🎬 Watch Now: Feature Video
ਅੰਮ੍ਰਿਤਸਰ: 14 ਦਿਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ (Shiromani Akali Dal Foundation Day) ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ (President Parambans Singh Bunty Romana) ਵੱਲੋਂ ਹਲਕਾ ਰਾਜਾਸਾਂਸੀ ਅੰਦਰ ਯੂਥ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਦੀ ਅਗਵਾਈ ਹੇਠ ਮਾਝੇ ਦੇ ਯੂਥ ਅਹੁਦੇਦਾਰਾਂ ਦੀ ਇਕ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ 14 ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ ਹੈ ਅਤੇ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰ ਅਤੇ ਯੂਥ ਅਕਾਲੀ ਦਲ ਦੇ ਵਰਕਰ ਹਾਜ਼ਰ ਹੋਣਗੇ।