ਵਿਧਾਨ ਸਭਾ ਚੋਣਾਂ 'ਚ 80 ਦੇ ਕਰੀਬ ਸੀਟਾਂ ਜਿੱਤ ਕੇ ਸਰਕਾਰ ਬਣਾਵੇਗਾ ਅਕਾਲੀ ਦਲ: ਬੰਟੀ ਰੋਮਾਣਾ - ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਬੰਟੀ ਰੋਮਾਣਾ
🎬 Watch Now: Feature Video
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ 'ਤੇ ਪੰਜਾਬ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਬੰਟੀ ਰੋਮਾਣਾ ਨੇ ਬਿਆਨ ਦਿੱਤਾ ਤੇ ਕਿਹਾ ਚੰਡੀਗੜ੍ਹ ਦਾ ਮਾਹੌਲ ਵੱਖਰਾ ਹੈ ਅਤੇ ਪੰਜਾਬ ਦਾ ਮਾਹੌਲ ਬਿਲਕੁਲ ਵੱਖਰਾ ਹੈ। ਪੰਜਾਬ ਦਾ ਮਸਲਾ ਚੰਡੀਗੜ੍ਹ ਨਾਲੋਂ ਬਿਲਕੁਲ ਵੱਖਰਾ ਹੈ। ਪੰਜਾਬ ਵਿੱਚ ਭਾਜਪਾ ਦਾ ਵੱਡਾ ਵਿਰੋਧ ਹੈ। ਪੰਜਾਬ ਵਿੱਚ ਕੋਈ ਵੀ ਕਾਂਗਰਸ ਪਾਰਟੀ ਨੂੰ ਲੋਕ ਮੂੰਹ ਨਹੀਂ ਲਾਉਣਾ ਚਾਹੁੰਦੇ, ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲੇਗਾ ਅਸੀਂ ਪੰਜਾਬ ਵਿੱਚ 80 ਦੇ ਕਰੀਬ ਵਿਧਾਨ ਸਭਾ ਸੀਟਾਂ ਜਿੱਤ ਕੇ ਸਰਕਾਰ ਬਣਾਉਣ ਜਾ ਰਹੇ ਹਾਂ।