40 ਰੁਪਏ ਪਿੱਛੇ ਠੇਕੇਦਾਰ ਤੇ ਕੰਡਕਟਰ ਵਿਚਕਾਰ ਝਗੜਾ - gurdaspur news
🎬 Watch Now: Feature Video

ਗੁਰਦਾਸਪੁਰ ਦੇ ਬੱਸ ਸਟੈਂਡ ਦੀ ਪਰਚੀ ਕੱਟਣ ਨੂੰ ਲੈਕੇ ਪ੍ਰਾਈਵੇਟ ਠੇਕੇਦਾਰ ਦੇ ਕਰਿੰਦੇ ਤੇ ਪੰਜਾਬ ਰੋਡਵੇਜ਼ ਪਨਬੱਸ ਦੇ ਕੰਡਕਟਰ ਗੁਰਪ੍ਰੀਤ ਸਿੰਘ ਦੇ ਵਿਚਕਾਰ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਪਨਬੱਸ ਦੇ ਕੰਡਕਟਰ ਗੁਰਪ੍ਰੀਤ ਸਿੰਘ ਦੀ ਪੱਗ ਲੱਥ ਗਈ। ਇਸ ਘਟਨਾ ਕਾਰਨ ਰੋਡਵੇਜ਼ ਦੇ ਕਰਮਚਾਰੀਆਂ ਗੁੱਸੇ ਵਿੱਚ ਆ ਗਏ ਤੇ ਚੱਕਾ ਜਾਮ ਕਰ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਨੂੰ ਸ਼ਾਂਤ ਕਰਵਾ ਕੇ ਰਾਹ ਖੁਲਵਾ ਦਿੱਤਾ ਗਿਆ । ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।