ਬੱਸਾਂ ਨਾ ਚੱਲਣ 'ਤੇ ਜਲੰਧਰ ਬੱਸ ਸਟੈਂਡ ਉਤੇ ਯਾਤਰੀਆਂ ਵਲੋਂ ਹੰਗਾਮਾ - ਜਲੰਧਰ
🎬 Watch Now: Feature Video
ਜਲੰਧਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਦੀ ਅਲੱਗ ਅਲੱਗ ਜ਼ਿਲ੍ਹਿਆਂ ਵਿੱਚ ਸੇਵਾ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਜਿਸ ਤੋਂ ਬਾਅਦ ਸਵੇਰ ਤੋਂ ਹੀ ਯਾਤਰੀ ਬੱਸ ਅੱਡੇ ਪਹੁੰਚਣੇ ਸ਼ੁਰੂ ਹੋ ਗਏ। ਸਰਕਾਰ ਦੇ ਹੁਕਮਾਂ ਤੋਂ ਬਾਅਦ ਵੀ ਜਲੰਧਰ ਦੇ ਬੱਸ ਅੱਡੇ 'ਤੇ ਜਦੋਂ ਦੁਪਹਿਰ ਤੱਕ ਸਰਕਾਰੀ ਬੱਸਾਂ ਦੀ ਆਵਾਜਾਈ ਸ਼ੁਰੂ ਨਹੀਂ ਹੋਈ ਤਾਂ ਲੋਕਾਂ ਦਾ ਗੁੱਸਾ ਫੁੱਟ ਗਿਆ। ਆਪਣੇ-ਆਪਣੇ ਘਰਾਂ ਨੂੰ ਜਾਣ ਲਈ ਸਵੇਰ ਤੋਂ ਬੈਠੇ ਯਾਤਰੀਆਂ ਨੂੰ ਜਦੋਂ ਘੰਟਿਆਂ ਦੇ ਇੰਤਜਾਰ ਦੇ ਬਾਅਦ ਵੀ ਬੱਸਾਂ ਨਹੀਂ ਮਿਲੀਆਂ ਤਾਂ ਉਨ੍ਹਾਂ ਨੇ ਜਲੰਧਰ ਦੇ ਬੱਸ ਅੱਡੇ ਉੱਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਫਿਲਹਾਲ ਪੁਲਿਸ ਵੱਲੋਂ ਲੋਕਾਂ ਨੂੰ ਸ਼ਾਂਤ ਕਰਵਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿਲਾਸਾ ਦੇ ਕੇ ਜਨਰਲ ਮੈਨੇਜਰ ਨਾਲ ਗੱਲ ਕੀਤੀ ਗਈ ਅਤੇ ਹੋਰ ਬੱਸਾਂ ਮੁਹੱਈਆ ਕਰਵਾਉਣ ਦੇ ਬਾਰੇ ਕਿਹਾ ਗਿਆ।