ਮੁਕੇਰੀਆਂ 'ਚ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ ਜ਼ਿਮਨੀ ਚੋਣਾਂ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ 'ਚ ਅੱਜ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕੇ ਮੁਕੇਰੀਆਂ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੁੱਲ 60 ਫ਼ੀਸਦੀ ਵੋਟਿੰਗ ਹੋਈ। ਸਾਰੀਆਂ ਹੀ ਈਵੀਐਮ ਮਸ਼ੀਨਾਂ ਨੂੰ ਐੱਸਪੀਐਨ ਕਾਲਜ, ਮੁਕੇਰੀਆਂ 'ਚ ਸੁਰੱਖਿਤ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਸਟਰਾਂਗ ਰੂਮ ਦਾ ਜਾਇਜ਼ਾ ਲੈਣ ਪਹੁੰਚੇ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਟਰਾਂਗ ਰੂਮ ਅੰਦਰ ਈਵੀਐਮ ਮਸ਼ੀਨਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਲਈ 25 ਫੀਸਦੀ ਰਿਜ਼ਰਵ ਪੋਲਿੰਗ ਸਟਾਫ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਤਰੀਕ ਨੂੰ ਸਵੇਰੇ ਅੱਠ ਵਜੇ ਉੱਚ ਅਧਿਕਾਰੀ ਦੀ ਨਿਗਰਾਨੀ ਵਿੱਚ ਸਟਰਾਂਗ ਰੂਮ ਖੋਲ੍ਹ ਕੇ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ।