ਕੈਬਨਿਟ ਮੰਤਰੀ ਨੇ ਗੜ੍ਹਸ਼ੰਕਰ ਹਲਕੇ ਦੀਆਂ ਸਮੱਸਿਆਵਾਂ ਸੁਣੀਆਂ - Garhshankar constituency
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13630584-564-13630584-1636897385190.jpg)
ਹੁਸ਼ਿਆਰਪੁਰ: ਕੈਬਨਿਟ ਮੰਤਰੀ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਇੰਚਾਰਜ਼ ਅਰੁਣਾ ਚੌਧਰੀ (Aruna Chaudhary) ਵੱਲੋਂ ਰੈਸਟ ਹਾਊਸ ਗੜ੍ਹਸ਼ੰਕਰ (Garhshankar) ਵਿਖੇ ਰੱਖੀ ਗਈ ਵਿਸ਼ੇਸ਼ ਮੀਟਿੰਗ ਵਿੱਚ ਪੁੱਜੇ। ਇਸ ਮੌਕੇ ਹਲਕਾ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਪਾਰਟੀ ਵਰਕਰ ਅਤੇ ਵੱਖ ਵੱਖ ਪਿੰਡਾਂ ਤੋਂ ਸਰਪੰਚ ਪੁੱਜੇ। ਇਸ ਮੌਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਵੱਲੋਂ ਇਕੱਲੇ ਇਕੱਲੇ ਵਰਕਰ ਨਾਲ ਮਿਲਕੇ ਹਲਕੇ ਦੇ ਹਾਲਾਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਵੱਲੋਂ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਤੋਂ ਇਲਾਕੇ ਦੀਆਂ ਸਮੱਸਿਆਵਾਂ ਨੂੰ ਸੁਣਿਆਂ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸਮੱਸਿਆਵਾਂ (Problems) ਪੀਣ ਵਾਲੇ ਪਾਣੀ ਤੇ ਸੜਕਾਂ ਨਾਲ ਸਬੰਧਿਤ ਹਨ।