ਕੈਬਿਨੇਟ ਮੰਤਰੀ ਅਰੁਣਾ ਚੌਧਰੀ ਨੇ ਗੁਰਦਾਸਪੁਰ ਦੇ ਹਾਲਾਤਾਂ ਦਾ ਲਿਆ ਜਾਇਜ਼ਾ - Corona virus
🎬 Watch Now: Feature Video

ਗੁਰਦਾਸਪੁਰ : ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਲਾਗਤਾਰ ਕਰਫਿਊ ਜਾਰੀ ਹੈ। ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਲੋੜਵੰਦ ਚੀਜਾਂ, ਖਾਣ-ਪੀਣ ਦੀਆਂ ਵਸਤੂਆਂ, ਸਬਜ਼ੀਆਂ ਅਤੇ ਰਾਸ਼ਨ ਆਦਿ ਦੀ ਡੋਰ-ਟੂ-ਡੋਰ ਸਪਲਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੌਰਾਨ ਕੈਬਿਨੇਟ ਮੰਤਰੀ ਅਰੂਣਾ ਚੌਧਰੀ ਕੋਰੋਨਾ ਵਾਇਰਸ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁਜੇ। ਉਨ੍ਹਾਂ ਨੇ ਕਰਫਿਊ ਦੌਰਾਨ ਕਾਲਾਬਜ਼ਾਰੀ ਕਰਨ ਵਾਲੇ ਲੋਕਾਂ ਵਿਰੁੱਧ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੀ ਮੌਜੂਦ ਰਹੇ। ਡੀਸੀ ਨੇ ਦੱਸਿਆ ਕਿ ਬੀਡੀਓਪੀ ਦਫਤਰ ਕਲਾਨੌਰ ਦੇ 4 ਮਲਾਜ਼ਮਾਂ ਨੂੰ ਡਿਊਟੀ ਦੌਰਾਨ ਕੋਤਾਹੀ ਵਰਤਣ, ਸ਼ਹਿਰ ਦੇ 5 ਮੈਡੀਕਲ ਸਟੋਰ ਮਾਲਕਾਂ 'ਤੇ ਮਾਸਕ ਤੇ ਸੈਨੇਟਾਈਜ਼ਰਸ ਦੀ ਕਾਲਾਬਜ਼ਾਰੀ ਕਰਨ ਦੇ ਦੋਸ਼ ਵਿੱਚ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮੈਡੀਕਲ ਸਟੋਰ ਮਾਲਕਾਂ ਨੂੰ 10-10 ਹਜ਼ਾਰ ਰੁਪਏ ਜੁਰਮਾਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਲੋਕਾਂ ਨੂੰ ਸਹੀ ਕੀਮਤਾਂ ਉੱਤੇ ਹੀ ਸਾਰਾ ਸਮਾਨ ਮੁਹਇਆ ਕਰਵਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ।