ਕੈਬਿਨੇਟ ਮੰਤਰੀ ਆਸ਼ੂ ਨੇ ਸ਼ੁਰੂ ਕਰਵਾਈ ਖੰਨਾ 'ਚ ਕਣਕ ਦੀ ਖਰੀਦ - ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ
🎬 Watch Now: Feature Video
ਲੁਧਿਆਣਾ: ਪੰਜਾਬ ਦੀਆਂ ਵੱਖ-ਵੱਖ ਅਨਾਜ਼ ਮੰਡੀਆਂ ਵਿੱਚ 1 ਲੱਖ 48 ਹਜ਼ਾਰ ਮੀਟਰਿਕ ਟਨ ਕਣਕ ਆਈ, ਜਿਸ ਵਿੱਚੋਂ 70 ਹਜ਼ਾਰ ਮੀਟਰਿਕ ਟਨ ਕਣਕ ਖਰੀਦ ਲਈ ਗਈ ਹੈ, ਬਾਕੀ ਰਹਿੰਦੀ ਕਣਕ ਵੀ ਜਲਦ ਖਰੀਦ ਲਈ ਜਾਵੇਗੀ। ਇਹ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੀ ਸ਼ਾਮਲ ਸਨ। ਮੰਤਰੀ ਆਸ਼ੂ ਨੇ ਦੱਸਿਆ ਕਿ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਖਰੀਦ ਸਬੰਧੀ ਸਾਫ਼ਟਵੇਅਰ ਵਿਚ ਸੋਧ ਕਰ ਦਿੱਤੀ ਹੈ ਤਾਂ ਜੋ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਸ਼ਮੂਲੀਅਤ ਸੋਧੇ ਰੂਪ ਵਿੱਚ ਹੀ ਸਹੀ, ਬਣੀ ਜ਼ਰੂਰ ਰਹੇਗੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਕਿਸਾਨਾਂ ਨੂੰ 48 ਘੰਟਿਆਂ ਵਿਚ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਅਦਾਇਗੀ ਮਿਲ ਜਾਵੇਗੀ।