ਸਰਕਾਰੀ ਹਸਪਤਾਲਾਂ 'ਚ ਦਵਾਈਆਂ ਦੀ ਘਾਟ ਨੂੰ ਛੇਤੀ ਪੂਰਾ ਕੀਤਾ ਜਾਵੇਗਾ: ਬਲਬੀਰ ਸਿੱਧੂ - ਕੈਬਿਨੇਟ ਮੰਤਰੀ ਪੰਜਾਬ
🎬 Watch Now: Feature Video
ਪੰਜਾਬ ਦੇ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਲੰਧਰ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਜਿਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਦੀ ਸ਼ੁਰੂਆਤ ਕੀਤੀ ਹੈ ਜਿਸ ਰਾਹੀਂ ਸਰਕਾਰੀ ਡਾਕਟਰਾਂ ਦੀ ਘਾਟ ਨੂੰ ਵੀ ਛੇਤੀ ਹੀ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਘਾਟ ਨੂੰ ਵੀ ਛੇਤੀ ਹੀ ਪੂਰਾ ਕਰ ਦਿੱਤਾ ਜਾਵੇਗਾ ਤਾਂ ਕਿ ਕੋਈ ਵੀ ਵਿਅਕਤੀ ਬਾਹਰ ਤੋਂ ਦਵਾਈ ਨਾ ਲਵੇ। ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੇਖਦਿਆਂ ਹੋਇਆਂ ਬਲਬੀਰ ਸਿੱਧੂ ਨੇ ਕਿਹਾ ਕਿ ਜੋ ਡਾਕਟਰ ਰਿਟਾਇਰ ਹੋ ਚੁੱਕੇ ਹਨ,ਉਨ੍ਹਾਂ ਨਾਲ ਸਰਕਾਰ ਸੰਪਰਕ ਕਰ ਰਹੀ ਹੈ ਤਾਂ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਲਿਆਂਦਾ ਜਾ ਸਕੇ।