ਕਾਕਾ ਰਣਦੀਪ ਸਿੰਘ ਨੇ ਹਲਕਾ ਅਮਲੋਹ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ - ਹਲਕਾ ਅਮਲੋਹ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
🎬 Watch Now: Feature Video
ਫਤਹਿਗੜ੍ਹ ਸਾਹਿਬ: ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦੇ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਦੇ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਤੇ 1 ਕਰੋੜ 67 ਲੱਖ ਰੁਪਿਆ ਖਰਚ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਇਸ ਮੌਕੇ ਕੁਝ ਵਿਧਾਇਕਾਂ ਦਾ ਸਿੱਧੂ ਨਾਲ ਨਰਾਜ਼ ਚੱਲਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਘਰ ਪਰਿਵਾਰ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਆ ਜਾਂਦੀਆਂ ਹਨ। ਪਰ ਉਹ ਲੋਕਾਂ ਦੇ ਸਾਹਮਣੇ ਨਹੀਂ ਆਉਣੀਆਂ ਚਾਹੀਦੀਆਂ, ਇਸ ਦੇ ਨਾਲ ਪਾਰਟੀ ਨੂੰ ਹੀ ਨੁਕਸਾਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੂੰ ਮੁੱਖ ਰੱਖ ਕੇ ਹੀ ਚੱਲਣਾ ਚਾਹੀਦਾ ਹੈ ਕਿਉਂਕਿ ਪਾਰਟੀ ਸਾਨੂੰ ਮਾਣ ਸਨਮਾਨ ਦਿੰਦੀ ਹੈ ਤਾਂ ਸਾਨੂੰ ਪਾਰਟੀ ਨੂੰ ਇੱਜ਼ਤ ਦੇਣਾ ਸਾਡਾ ਫਰਜ਼ ਬਣਦਾ ਹੈ।