ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਤਿਰੰਗਾ - 73ਵਾਂ ਆਜ਼ਾਦੀ ਦਿਹਾੜਾ
🎬 Watch Now: Feature Video
73ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਲੁਧਿਆਣਾ ਵਿੱਚ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਦੇ ਕੰਮਾਂ ਦਾ ਵੇਰਵਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ 6000 ਅਧਿਆਪਕਾਂ ਦੀਆਂ ਬਦਲੀਆਂ ਕੰਪਿਊਟਰਾਈਜ਼ ਕੀਤੀਆਂ ਗਈਆਂ ਹਨ ਤਾਂ ਜੋ ਸਕੂਲ ਸਿੱਖਿਆ ਨੂੰ ਵਧੀਆ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਪਣੇ ਵਾਤਾਵਰਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਸਾਨੂੰ ਸਾਰਿਆਂ ਨੂੰ ਮਿਲ ਕੇ ਕਦਮ ਚੁੱਕਣੇ ਚਾਹੀਦੇ ਹਨ।